ਉਪਦੇਸ਼ਕ 9

ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।

Ecclesiastes 9:10 (UKJV) Whatsoever your hand finds to do, do it with your might; for there is no work, nor device, nor knowledge, nor wisdom, in the grave, where you go.

8ਹਮੇਸ਼ਾ ਚਿੱਟੇ ਕੱਪੜੇ ਪਹਿਨ ਅਤੇ ਹਮੇਸ਼ਾ ਆਪਣੇ ਸਿਰ ਨੂੰ ਤੇਲ ਨਾਲ ਮਸਹ ਕਰ।

9ਆਪਣੀ ਪਤਨੀ ਜਿਸਨੂੰ ਤੂੰ ਪਿਆਰ ਕਰਦਾ ਹੈ, ਉਸ ਨਾਲ ਜੀਵਨ ਦਾ ਆਨੰਦ ਮਾਣ ਇਸ ਵਿਅਰਥ ਜੀਵਨ ਦੇ ਸਾਰੇ ਦਿਨ ਜੋ ਪਰਮੇਸ਼ਵਰ ਨੇ ਤੈਨੂੰ ਸੂਰਜ ਦੇ ਹੇਠਾਂ ਦਿੱਤੇ ਹਨ ਕਿਉਂਕਿ ਜੀਵਨ ਵਿੱਚ ਅਤੇ ਸੂਰਜ ਦੇ ਹੇਠਾਂ ਇਹੀ ਤੇਰੀ ਸਖ਼ਤ ਮਿਹਨਤ ਹੈ।

10ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।

11ਮੈਂ ਸੂਰਜ ਦੇ ਹੇਠਾਂ ਕੁਝ ਹੋਰ ਦੇਖਿਆ ਹੈ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਨਾ ਹੀ ਬੁੱਧੀਮਾਨ ਨੂੰ ਭੋਜਨ ਆਉਂਦਾ ਹੈ, ਨਾ ਸਮਝ ਵਾਲਿਆਂ ਨੂੰ ਧਨ ਆਉਂਦਾ ਹੈ, ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਸਮਾਂ ਅਤੇ ਮੌਕਾ ਉਹਨਾਂ ਸਾਰਿਆਂ ਨਾਲ ਵਾਪਰਦਾ ਹੈ।

12ਇਸ ਤੋਂ ਇਲਾਵਾ ਕੋਈ ਨਹੀਂ ਜਾਣਦਾ ਕਿ ਉਹਨਾਂ ਦਾ ਸਮਾਂ ਕਦੋਂ ਆ ਜਾਵੇਗਾ, ਜਿਵੇਂ ਮੱਛੀਆਂ ਬਿਪਤਾ ਦੇ ਜਾਲ ਵਿੱਚ ਫਸ ਜਾਂਦੀਆਂ ਹਨ, ਜਾਂ ਪੰਛੀ ਫੰਦੇ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਲੋਕ ਬੁਰੇ ਸਮੇਂ ਵਿੱਚ ਫਸ ਜਾਂਦੇ ਹਨ ਜੋ ਅਚਾਨਕ ਉਹਨਾਂ ਉੱਤੇ ਆ ਪੈਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.