ਉਪਦੇਸ਼ਕ 9

ਇੱਕ ਵਾਰ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਕੁਝ ਹੀ ਲੋਕ ਰਹਿੰਦੇ ਸਨ ਅਤੇ ਇੱਕ ਸ਼ਕਤੀਸ਼ਾਲੀ ਰਾਜਾ ਉਸ ਦੇ ਵਿਰੁੱਧ ਆਇਆ, ਉਸ ਨੇ ਉਸ ਨੂੰ ਘੇਰ ਲਿਆ ਅਤੇ ਉਸਦੇ ਵਿਰੁੱਧ ਵਿਸ਼ਾਲ ਮੋਰਚਾ ਲਗਾਇਆ।

Ecclesiastes 9:14 (UKJV) There was a little city, and few men within it; and there came a great king against it, and besieged it, and built great bulwarks against it:

12ਇਸ ਤੋਂ ਇਲਾਵਾ ਕੋਈ ਨਹੀਂ ਜਾਣਦਾ ਕਿ ਉਹਨਾਂ ਦਾ ਸਮਾਂ ਕਦੋਂ ਆ ਜਾਵੇਗਾ, ਜਿਵੇਂ ਮੱਛੀਆਂ ਬਿਪਤਾ ਦੇ ਜਾਲ ਵਿੱਚ ਫਸ ਜਾਂਦੀਆਂ ਹਨ, ਜਾਂ ਪੰਛੀ ਫੰਦੇ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਲੋਕ ਬੁਰੇ ਸਮੇਂ ਵਿੱਚ ਫਸ ਜਾਂਦੇ ਹਨ ਜੋ ਅਚਾਨਕ ਉਹਨਾਂ ਉੱਤੇ ਆ ਪੈਂਦਾ ਹੈ।

13ਮੈਂ ਸੂਰਜ ਦੇ ਹੇਠਾਂ ਬੁੱਧੀ ਦੀ ਇਹ ਉਦਾਹਰਣ ਵੀ ਵੇਖੀ ਜਿਸ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ।

14ਇੱਕ ਵਾਰ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਕੁਝ ਹੀ ਲੋਕ ਰਹਿੰਦੇ ਸਨ ਅਤੇ ਇੱਕ ਸ਼ਕਤੀਸ਼ਾਲੀ ਰਾਜਾ ਉਸ ਦੇ ਵਿਰੁੱਧ ਆਇਆ, ਉਸ ਨੇ ਉਸ ਨੂੰ ਘੇਰ ਲਿਆ ਅਤੇ ਉਸਦੇ ਵਿਰੁੱਧ ਵਿਸ਼ਾਲ ਮੋਰਚਾ ਲਗਾਇਆ।

15ਹੁਣ ਉਸ ਸ਼ਹਿਰ ਵਿੱਚ ਇੱਕ ਗਰੀਬ ਆਦਮੀ ਰਹਿੰਦਾ ਸੀ ਪਰ ਉਹ ਬੁੱਧਵਾਨ ਸੀ, ਜਿਸਨੇ ਆਪਣੀ ਬੁੱਧ ਨਾਲ ਸ਼ਹਿਰ ਨੂੰ ਬਚਾਇਆ। ਪਰ ਤਾਂ ਵੀ ਉਸ ਗਰੀਬ ਨੂੰ ਕਿਸੇ ਨੇ ਯਾਦ ਨਹੀਂ ਕੀਤਾ।

16ਇਸ ਲਈ ਮੈਂ ਕਿਹਾ, “ਬੁੱਧ ਤਾਕਤ ਨਾਲੋਂ ਚੰਗੀ ਹੈ।” ਪਰ ਗਰੀਬ ਆਦਮੀ ਦੀ ਸਿਆਣਪ ਨੂੰ ਤੁੱਛ ਜਾਣਿਆ ਜਾਂਦਾ ਹੈ ਅਤੇ ਉਸ ਦੀਆਂ ਗੱਲਾਂ ਨੂੰ ਸੁਣਿਆ ਨਹੀਂ ਜਾਂਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.