11ਉਸ ਵਿੱਚ ਅਸੀਂ ਵੀ ਚੁਣੇ ਗਏ ਹਾਂ, ਅਤੇ ਉਸ ਦੀ ਯੋਜਨਾ ਦੇ ਅਨੁਸਾਰ ਪਹਿਲਾਂ ਤੋਂ ਨਿਰਧਾਰਤ ਕੀਤਾ ਗਿਆ ਸੀ ਜੋ ਉਸ ਦੀ ਇੱਛਾ ਦੇ ਉਦੇਸ਼ ਦੇ ਅਨੁਸਾਰ ਸਭ ਕੁਝ ਕਰਦਾ ਹੈ,
12ਇਸ ਲਈ ਕਿ ਅਸੀਂ ਜਿਨਾਂ ਨੇ ਮਸੀਹ ਵਿੱਚ ਸਭ ਤੋਂ ਪਹਿਲਾਂ ਉਮੀਦ ਰੱਖੀ, ਉਸ ਦੀ ਮਹਿਮਾ ਦੀ ਉਸਤਤ ਹਾਂ।
13ਅਤੇ ਜਦੋਂ ਤੁਸੀਂ ਸੱਚ ਦਾ ਸੰਦੇਸ਼ ਸੁਣਿਆ ਜੋ ਤੁਹਾਡੀ ਮੁਕਤੀ ਦੀ ਖੁਸ਼ਖ਼ਬਰੀ ਹੈ ਤਾਂ ਤੁਸੀਂ ਵੀ ਮਸੀਹ ਵਿੱਚ ਸ਼ਾਮਲ ਹੋ ਗਏ। ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਤੁਹਾਡੇ ਉੱਤੇ ਪਵਿੱਤਰ ਆਤਮਾ ਦੁਆਰਾ ਵਾਅਦੇ ਦੀ ਇੱਕ ਮੋਹਰ ਲਗਾਈ ਗਈ।
14ਇਹ ਸਾਨੂੰ ਸਾਡੀ ਵਿਰਾਸਤ ਲਈ, ਪਰਮੇਸ਼ਵਰ ਦੇ ਆਪਣੇ ਲੋਕਾਂ ਦੇ ਰੂਪ ਵਿੱਚ ਛੁਟਕਾਰਾ, ਅਤੇ ਉਸ ਦੀ ਮਹਿਮਾ ਦੀ ਉਸਤਤ ਲਈ ਇੱਕ ਕਮਾਈ ਦੇ ਰੂਪ ਵਿੱਚ ਦਿੱਤੇ ਗਏ ਹਨ।
15ਇਸ ਕਾਰਨ, ਜਦੋਂ ਤੋਂ ਮੈਂ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੇ ਬਾਰੇ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਸੁਣਿਆ ਹੈ,