ਅਫ਼ਸੀਆਂ 1

ਮੈਂ ਪ੍ਰਾਰਥਨਾ ਕਰਦਾ ਰਹਿੰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਮਹਿਮਾਮਈ ਪਿਤਾ ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਵੇ, ਤਾਂ ਜੋ ਤੁਸੀਂ ਉਸ ਨੂੰ ਚੰਗੀ ਤਰਾਂ ਜਾਣ ਸਕੋ।

Ephesians 1:17 (UKJV) That the God of our Lord Jesus Christ, the Father of glory, may give unto you the spirit of wisdom and revelation in the knowledge of him:

15ਇਸ ਕਾਰਨ, ਜਦੋਂ ਤੋਂ ਮੈਂ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੇ ਬਾਰੇ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਸੁਣਿਆ ਹੈ,

16ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ।

17ਮੈਂ ਪ੍ਰਾਰਥਨਾ ਕਰਦਾ ਰਹਿੰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਮਹਿਮਾਮਈ ਪਿਤਾ ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਵੇ, ਤਾਂ ਜੋ ਤੁਸੀਂ ਉਸ ਨੂੰ ਚੰਗੀ ਤਰਾਂ ਜਾਣ ਸਕੋ।

18ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਕਿ ਉਸ ਦੇ ਬੁਲਾਉਣ ਦੀ ਉਮੀਦ ਅਤੇ ਉਸ ਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ।

19ਅਤੇ ਸਾਡੇ ਵਿਸ਼ਵਾਸੀਆਂ ਲਈ ਉਸ ਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.