17ਮੈਂ ਪ੍ਰਾਰਥਨਾ ਕਰਦਾ ਰਹਿੰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਮਹਿਮਾਮਈ ਪਿਤਾ ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਵੇ, ਤਾਂ ਜੋ ਤੁਸੀਂ ਉਸ ਨੂੰ ਚੰਗੀ ਤਰਾਂ ਜਾਣ ਸਕੋ।
18ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਕਿ ਉਸ ਦੇ ਬੁਲਾਉਣ ਦੀ ਉਮੀਦ ਅਤੇ ਉਸ ਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ।
19ਅਤੇ ਸਾਡੇ ਵਿਸ਼ਵਾਸੀਆਂ ਲਈ ਉਸ ਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ।
20ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ,
21ਉਹ ਸਾਰੀ ਤਾਕਤ, ਰਾਜ, ਸ਼ਕਤੀ, ਅਧਿਕਾਰ ਅਤੇ ਹਰ ਨਾਮ ਤੋਂ ਉੱਪਰ, ਭਾਵੇਂ ਇਸ ਯੁੱਗ ਦਾ ਹੋਵੇ ਜਾਂ ਆਉਣ ਵਾਲੇ ਯੁੱਗ ਦਾ।