ਅਫ਼ਸੀਆਂ 1

ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Ephesians 1:2 (UKJV) Grace be to you, and peace, from God our Father, and from the Lord Jesus Christ.

1ਪੌਲੁਸ ਜੋ ਪਰਮੇਸ਼ਵਰ ਦੀ ਇੱਛਾ ਦੁਆਰਾ ਯਿਸ਼ੂ ਮਸੀਹ ਦਾ ਇੱਕ ਰਸੂਲ ਹੈ। ਅਫ਼ਸੁਸ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨੂੰ, ਜੋ ਮਸੀਹ ਯਿਸ਼ੂ ਵਿੱਚ ਵਫ਼ਾਦਾਰ ਹਨ:

2ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

3ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਉਸਤਤ ਹੋਵੇ, ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਿਕ ਬਰਕਤ ਦਿੱਤੀ ਹੈ।

4ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸ ਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.