19ਅਤੇ ਸਾਡੇ ਵਿਸ਼ਵਾਸੀਆਂ ਲਈ ਉਸ ਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ।
20ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ,
21ਉਹ ਸਾਰੀ ਤਾਕਤ, ਰਾਜ, ਸ਼ਕਤੀ, ਅਧਿਕਾਰ ਅਤੇ ਹਰ ਨਾਮ ਤੋਂ ਉੱਪਰ, ਭਾਵੇਂ ਇਸ ਯੁੱਗ ਦਾ ਹੋਵੇ ਜਾਂ ਆਉਣ ਵਾਲੇ ਯੁੱਗ ਦਾ।
22ਅਤੇ ਪਰਮੇਸ਼ਵਰ ਨੇ ਸਭ ਕੁਝ ਉਸ ਦੇ ਪੈਰਾਂ ਹੇਠ ਰੱਖਿਆ ਅਤੇ ਉਸ ਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁੱਖੀ ਠਹਿਰਾਇਆ।
23ਕਲੀਸਿਆ, ਜੋ ਉਸ ਦਾ ਸਰੀਰ ਹੈ, ਉਸ ਦੀ ਸੰਪੂਰਨਤਾ, ਜੋ ਹਰ ਇੱਕ ਵਿੱਚ ਸਭ ਕੁਝ ਭਰਦਾ ਹੈ।