1ਇੱਕ ਵਾਰ, ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮਰੇ ਹੋਏ ਸੀ,
2ਉਸੇ ਸਮੇਂ ਤੁਸੀਂ ਇਸ ਸੰਸਾਰ ਦੇ ਤਰੀਕਿਆਂ ਨਾਲ ਚੱਲਦੇ ਸੀ ਅਤੇ ਸ਼ੈਤਾਨ ਦੇ ਅਧਿਕਾਰੀ ਸੀ। ਉਹ ਆਤਮਾ ਜੋ ਹੁਣ ਅਣ-ਆਗਿਆਕਾਰ ਲੋਕਾਂ ਵਿੱਚ ਕੰਮ ਕਰ ਰਹੀ ਹੈ।
3ਅਸੀਂ ਸਾਰੇ ਇੱਕ ਸਮੇਂ ਉਨ੍ਹਾਂ ਦੇ ਵਿੱਚ ਰਹਿੰਦੇ ਸੀ, ਆਪਣੇ ਸਰੀਰ ਦੀ ਲਾਲਸਾ ਨੂੰ ਸੰਤੁਸ਼ਟ ਕਰਦੇ ਸੀ ਅਤੇ ਮਨ ਦੀਆਂ ਇੱਛਾਵਾਂ ਅਤੇ ਕਾਮਨਾਵਾਂ ਦੀ ਪਾਲਣ ਕਰਦੇ ਸੀ। ਬਾਕੀ ਲੋਕਾਂ ਵਾਂਗ, ਅਸੀਂ ਸੁਭਾਅ ਦੁਆਰਾ ਪਰਮੇਸ਼ਵਰ ਦੇ ਕ੍ਰੋਧ ਦੇ ਹੱਕਦਾਰ ਸੀ।
4ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ
5ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।