3ਅਸੀਂ ਸਾਰੇ ਇੱਕ ਸਮੇਂ ਉਨ੍ਹਾਂ ਦੇ ਵਿੱਚ ਰਹਿੰਦੇ ਸੀ, ਆਪਣੇ ਸਰੀਰ ਦੀ ਲਾਲਸਾ ਨੂੰ ਸੰਤੁਸ਼ਟ ਕਰਦੇ ਸੀ ਅਤੇ ਮਨ ਦੀਆਂ ਇੱਛਾਵਾਂ ਅਤੇ ਕਾਮਨਾਵਾਂ ਦੀ ਪਾਲਣ ਕਰਦੇ ਸੀ। ਬਾਕੀ ਲੋਕਾਂ ਵਾਂਗ, ਅਸੀਂ ਸੁਭਾਅ ਦੁਆਰਾ ਪਰਮੇਸ਼ਵਰ ਦੇ ਕ੍ਰੋਧ ਦੇ ਹੱਕਦਾਰ ਸੀ।
4ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ
5ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।
6ਅਤੇ ਪਰਮੇਸ਼ਵਰ ਨੇ ਸਾਨੂੰ ਮਸੀਹ ਦੇ ਨਾਲ ਜੀਵਤ ਕੀਤਾ ਅਤੇ ਸਾਨੂੰ ਉਸ ਦੇ ਨਾਲ ਮਸੀਹ ਯਿਸ਼ੂ ਵਿੱਚ ਸਵਰਗੀ ਥਾਵਾਂ ਉੱਤੇ ਬਿਠਾਇਆ,
7ਇਸ ਲਈ ਕਿ ਆਉਣ ਵਾਲੇ ਯੁੱਗਾਂ ਵਿੱਚ ਉਹ ਆਪਣੀ ਦਇਆ ਦੀ ਬੇਮਿਸਾਲ ਦੌਲਤ ਦਿਖਾਵੇ, ਜੋ ਮਸੀਹ ਯਿਸ਼ੂ ਵਿੱਚ ਸਾਡੇ ਉੱਤੇ ਆਪਣੀ ਦਿਆਲਗੀ ਨਾਲ ਪ੍ਰਗਟ ਕੀਤੀ ਗਈ ਹੈ।