5ਇਹ ਭੇਤ ਪਿਛਲੀਆਂ ਪੀੜ੍ਹੀਆਂ ਤੇ ਪ੍ਰਗਟ ਨਹੀਂ ਹੋਇਆ ਜਿਵੇਂ ਕਿ ਇਹ ਪਵਿੱਤਰ ਆਤਮਾ ਦੁਆਰਾ ਪਰਮੇਸ਼ਵਰ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਪ੍ਰਗਟ ਕੀਤਾ ਗਿਆ ਹੈ।
6ਇਹ ਭੇਤ ਇਹ ਹੈ ਕਿ ਖੁਸ਼ਖ਼ਬਰੀ ਦੁਆਰਾ ਗ਼ੈਰ-ਯਹੂਦੀ ਇਸਰਾਏਲ ਦੇ ਨਾਲ ਵਾਰਸ ਹਨ, ਇੱਕ ਸਰੀਰ ਦੇ ਅੰਗ ਹਨ, ਅਤੇ ਮਸੀਹ ਯਿਸ਼ੂ ਵਿੱਚ ਵਾਅਦੇ ਵਿੱਚ ਇਕੱਠੇ ਹਿੱਸੇਦਾਰ ਹਨ।
7ਪਰਮੇਸ਼ਵਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣ ਗਿਆ।
8ਹਾਲਾਂਕਿ ਮੈਂ ਸਾਰੇ ਪ੍ਰਭੂ ਦੇ ਲੋਕਾਂ ਨਾਲੋਂ ਸਭ ਤੋਂ ਛੋਟਾ ਹਾਂ, ਫਿਰ ਵੀ ਇਹ ਕਿਰਪਾ ਮੈਨੂੰ ਦਿੱਤੀ ਗਈ ਕਿ ਮੈਂ ਗ਼ੈਰ-ਯਹੂਦੀਆਂ ਨੂੰ ਮਸੀਹ ਦੇ ਬੇਅੰਤ ਖਜ਼ਾਨੇ ਦਾ ਪ੍ਰਚਾਰ ਕਰ ਸਕਾਂ,
9ਅਤੇ ਸਾਰਿਆਂ ਨੂੰ ਇਹ ਭੇਤ ਪ੍ਰਗਟ ਕਰ ਸਕਾਂ ਜੋ ਪਿਛਲੇ ਯੁੱਗਾਂ ਤੋਂ ਪਰਮੇਸ਼ਵਰ ਵਿੱਚ ਲੁਕਿਆ ਹੋਇਆ ਸੀ ਜਿਸ ਨੇ ਸਭ ਕੁਝ ਬਣਾਇਆ ਹੈ।