ਅਫ਼ਸੀਆਂ 4

ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਅਤੇ ਪ੍ਰਭੂ ਵਿੱਚ ਇਸ ਉੱਤੇ ਜ਼ੋਰ ਦੇ ਕਿ ਬੇਨਤੀ ਕਰਦਾ ਹਾਂ, ਕਿ ਤੁਹਾਡਾ ਸੁਭਾਉ ਹੁਣ ਗ਼ੈਰ-ਯਹੂਦੀਆਂ ਦੀ ਤਰ੍ਹਾਂ ਨਾ ਹੋਵੇ ਜਿਨ੍ਹਾਂ ਦੀ ਸੋਚ ਵਿਅਰਥਤ ਹੈ।

Ephesians 4:17 (UKJV) This I say therefore, and testify in the Lord, that all of you henceforth walk not as other Gentiles walk, in the vanity of their mind,

15ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰ੍ਹਾਂ ਵਧਦੇ ਜਾਈਏ।

16ਜਿਸ ਦੁਆਰਾ ਪੂਰਾ ਸਰੀਰ ਜੁੜਦਾ ਅਤੇ ਬਣਦਾ ਹੈ ਅਤੇ ਪਿਆਰ ਨਾਲ ਵਧਦਾ ਹੈ ਕਿਉਂਕਿ ਹਰੇਕ ਅੰਗ ਆਪਣਾ ਕੰਮ ਸਹੀ ਢੰਗ ਨਾਲ ਕਰਦਾ ਰਹਿੰਦਾ ਹੈ।

17ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਅਤੇ ਪ੍ਰਭੂ ਵਿੱਚ ਇਸ ਉੱਤੇ ਜ਼ੋਰ ਦੇ ਕਿ ਬੇਨਤੀ ਕਰਦਾ ਹਾਂ, ਕਿ ਤੁਹਾਡਾ ਸੁਭਾਉ ਹੁਣ ਗ਼ੈਰ-ਯਹੂਦੀਆਂ ਦੀ ਤਰ੍ਹਾਂ ਨਾ ਹੋਵੇ ਜਿਨ੍ਹਾਂ ਦੀ ਸੋਚ ਵਿਅਰਥਤ ਹੈ।

18ਉਹ ਆਪਣੀ ਸਮਝ ਵਿੱਚ ਹਨੇਰਾ ਹੋ ਗਏ ਹਨ ਅਤੇ ਉਨ੍ਹਾਂ ਦੇ ਦਿਲ ਕਠੋਰ ਹੋਣ ਕਾਰਨ, ਉਹ ਅਗਿਆਨਤਾ ਵਿੱਚ ਪਰਮੇਸ਼ਵਰ ਦੇ ਜੀਵਨ ਤੋਂ ਦੂਰ ਹੋ ਗਏ ਹਨ।

19ਉਹਨਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚ-ਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ-ਮੰਦੇ ਕੰਮ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.