21ਜੇ ਤੁਸੀਂ ਸੱਚ-ਮੁੱਚ ਉਸ ਬਾਰੇ ਸੁਣਿਆ ਹੈ ਅਤੇ ਉਸ ਦੀ ਸਿੱਖਿਆ ਨੂੰ ਪ੍ਰਾਪਤ ਕੀਤਾ ਹੈ, ਜੋ ਮਸੀਹ ਯਿਸ਼ੂ ਵਿੱਚ ਸੱਚਾਈ ਦੇ ਅਨੁਸਾਰ ਹੈ।
22ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ।
23ਆਪਣੇ ਮਨਾਂ ਦੇ ਵਰਤਾਓ ਵਿੱਚ ਨਵੇਂ ਬਣੋ;
24ਅਤੇ ਨਵੇਂ ਸੁਭਾਓ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।
25ਇਸ ਲਈ ਤੁਹਾਡੇ ਵਿੱਚੋਂ ਹਰੇਕ ਝੂਠ ਨੂੰ ਤਿਆਗੇ ਅਤੇ ਆਪਣੇ ਗੁਆਂਢੀ ਨਾਲ ਸੱਚ ਬੋਲੇ, ਕਿਉਂਕਿ ਅਸੀਂ ਸਾਰੇ ਇੱਕ ਸਰੀਰ ਦੇ ਅੰਗ ਹਾਂ।