24ਅਤੇ ਨਵੇਂ ਸੁਭਾਓ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।
25ਇਸ ਲਈ ਤੁਹਾਡੇ ਵਿੱਚੋਂ ਹਰੇਕ ਝੂਠ ਨੂੰ ਤਿਆਗੇ ਅਤੇ ਆਪਣੇ ਗੁਆਂਢੀ ਨਾਲ ਸੱਚ ਬੋਲੇ, ਕਿਉਂਕਿ ਅਸੀਂ ਸਾਰੇ ਇੱਕ ਸਰੀਰ ਦੇ ਅੰਗ ਹਾਂ।
26“ਤੁਸੀਂ ਗੁੱਸਾ ਕਰੋ ਪਰ ਪਾਪ ਨਾ ਕਰੋ,” ਅਤੇ ਸੂਰਜ ਡੁੱਬਣ ਤੋਂ ਪਹਿਲਾਂ ਉਸ ਨੂੰ ਖਤਮ ਕਰੋ,
27ਦੁਸ਼ਟ ਨੂੰ ਕੋਈ ਮੌਕਾ ਨਾ ਦਿਓ।
28ਜਿਹੜਾ ਵਿਅਕਤੀ ਚੋਰੀ ਕਰਦਾ ਆ ਰਿਹਾ ਹੈ, ਉਸ ਨੂੰ ਹੁਣ ਚੋਰੀ ਨਹੀਂ ਸਗੋਂ ਭਲਿਆਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਹੱਥਾਂ ਨਾਲ ਕੀਤੇ ਲਾਭਦਾਇਕ ਕੰਮ ਦੁਆਰਾ ਹੋਰ ਲੋੜਵੰਦ ਲੋਕਾਂ ਦੀ ਵੀ ਮਦਦ ਕਰ ਸਕੇ।