ਅਫ਼ਸੀਆਂ 4

ਜਿਹੜਾ ਵਿਅਕਤੀ ਚੋਰੀ ਕਰਦਾ ਆ ਰਿਹਾ ਹੈ, ਉਸ ਨੂੰ ਹੁਣ ਚੋਰੀ ਨਹੀਂ ਸਗੋਂ ਭਲਿਆਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਹੱਥਾਂ ਨਾਲ ਕੀਤੇ ਲਾਭਦਾਇਕ ਕੰਮ ਦੁਆਰਾ ਹੋਰ ਲੋੜਵੰਦ ਲੋਕਾਂ ਦੀ ਵੀ ਮਦਦ ਕਰ ਸਕੇ।

Ephesians 4:28 (UKJV) Let him that stole steal no more: but rather let him labour, working with his hands the thing which is good, that he may have to give to him that needs.

26“ਤੁਸੀਂ ਗੁੱਸਾ ਕਰੋ ਪਰ ਪਾਪ ਨਾ ਕਰੋ,” ਅਤੇ ਸੂਰਜ ਡੁੱਬਣ ਤੋਂ ਪਹਿਲਾਂ ਉਸ ਨੂੰ ਖਤਮ ਕਰੋ,

27ਦੁਸ਼ਟ ਨੂੰ ਕੋਈ ਮੌਕਾ ਨਾ ਦਿਓ।

28ਜਿਹੜਾ ਵਿਅਕਤੀ ਚੋਰੀ ਕਰਦਾ ਆ ਰਿਹਾ ਹੈ, ਉਸ ਨੂੰ ਹੁਣ ਚੋਰੀ ਨਹੀਂ ਸਗੋਂ ਭਲਿਆਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਹੱਥਾਂ ਨਾਲ ਕੀਤੇ ਲਾਭਦਾਇਕ ਕੰਮ ਦੁਆਰਾ ਹੋਰ ਲੋੜਵੰਦ ਲੋਕਾਂ ਦੀ ਵੀ ਮਦਦ ਕਰ ਸਕੇ।

29ਆਪਣੇ ਮੂੰਹੋਂ ਕੋਈ ਵੀ ਗੰਦੀ ਗੱਲ ਨਾ ਨਿਕਲਣ ਦਿਓ, ਸਗੋਂ ਦੂਜਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਕਿਰਪਾ ਦੇ ਕਾਰਨ ਉਸਾਰਨ ਵਿੱਚ ਮਦਦਗਾਰ ਬਣੋ ਤਾਂ ਜੋ ਸੁਣਨ ਵਾਲਿਆਂ ਨੂੰ ਲਾਭ ਹੋ ਸਕੇ।

30ਪਰਮੇਸ਼ਵਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੁਆਰਾ ਤੁਹਾਡੇ ਉੱਤੇ ਛੁਟਕਾਰੇ ਦੇ ਦਿਨ ਲਈ ਮੋਹਰ ਲਗਾਈ ਗਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.