29ਆਪਣੇ ਮੂੰਹੋਂ ਕੋਈ ਵੀ ਗੰਦੀ ਗੱਲ ਨਾ ਨਿਕਲਣ ਦਿਓ, ਸਗੋਂ ਦੂਜਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਕਿਰਪਾ ਦੇ ਕਾਰਨ ਉਸਾਰਨ ਵਿੱਚ ਮਦਦਗਾਰ ਬਣੋ ਤਾਂ ਜੋ ਸੁਣਨ ਵਾਲਿਆਂ ਨੂੰ ਲਾਭ ਹੋ ਸਕੇ।
30ਪਰਮੇਸ਼ਵਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੁਆਰਾ ਤੁਹਾਡੇ ਉੱਤੇ ਛੁਟਕਾਰੇ ਦੇ ਦਿਨ ਲਈ ਮੋਹਰ ਲਗਾਈ ਗਈ ਹੈ।
31ਆਪਣੇ ਅੰਦਰੋਂ ਕੁੜੱਤਣ, ਕ੍ਰੋਧ, ਕੋਪ, ਝਗੜਾ, ਨਿੰਦਾ, ਨਰਾਜ਼ਗੀ ਅਤੇ ਦੁਸ਼ਮਣੀ ਵਰਗੀਆਂ ਸਾਰੀਆਂ ਗੱਲਾਂ ਤੋਂ ਦੂਰ ਰਹੋ।
32ਇੱਕ-ਦੂਜੇ ਨਾਲ ਦਿਆਲੂ ਅਤੇ ਤਰਸਵਾਨ ਬਣੋ ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ਵਰ ਨੇ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ ਹੈ।