18ਸ਼ਰਾਬ ਨਾਲ ਮਤਵਾਲੇ ਨਾ ਹੋਵੋ ਕਿਉਂਕਿ ਇਹ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੀ ਹੈ। ਪਰ ਪਵਿੱਤਰ ਆਤਮਾ ਨਾਲ ਭਰੋ,
19ਦਿਲ ਤੋਂ ਪ੍ਰਭੂ ਦੇ ਲਈ ਇੱਕ-ਦੂਜੇ ਨਾਲ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾਉ,
20ਹਮੇਸ਼ਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ, ਸਭਨਾਂ ਗੱਲਾਂ ਦੇ ਲਈ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।
21ਮਸੀਹ ਵਿੱਚ ਆਦਰ ਦੇ ਨਾਲ ਇੱਕ-ਦੂਜੇ ਦੇ ਅਧੀਨ ਰਹੋ।
22ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ।