23ਕਿਉਂਕਿ ਪਤੀ ਆਪਣੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਆਪਣੀ ਕਲੀਸਿਆ ਦਾ ਸਿਰ ਹੈ ਅਤੇ ਉਹ ਦੇਹੀ ਦਾ ਮੁਕਤੀਦਾਤਾ ਵੀ ਹੈ।
24ਜਿਵੇਂ ਕਿ ਕਲੀਸਿਆ ਮਸੀਹ ਦੇ ਅਧੀਨ ਹੈ, ਉਸੇ ਤਰ੍ਹਾਂ ਪਤਨੀ ਨੂੰ ਹਰ ਗੱਲ ਵਿੱਚ ਪਤੀ ਦੇ ਅਧੀਨ ਹੋਣਾ ਚਾਹੀਦਾ ਹੈ।
25ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ।
26ਤਾਂ ਜੋ ਉਸ ਨੂੰ ਜਲ ਦੇ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
27ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ।