ਅਫ਼ਸੀਆਂ 5

ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਦੀ ਕਰਦਾ ਹੈ।

Ephesians 5:29 (UKJV) For no man ever yet hated his own flesh; but nourishes and cherishes it, even as the Lord the church:

27ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ।

28ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ।

29ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਦੀ ਕਰਦਾ ਹੈ।

30ਕਿਉਂਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।

31“ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.