ਅਫ਼ਸੀਆਂ 5

“ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।”

Ephesians 5:31 (UKJV) For this cause shall a man leave his father and mother, and shall be joined unto his wife, and they two shall be one flesh.

29ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਦੀ ਕਰਦਾ ਹੈ।

30ਕਿਉਂਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ।

31“ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।”

32ਇਹ ਇੱਕ ਡੂੰਘਾ ਭੇਤ ਹੈ। ਪਰ ਮੈਂ ਮਸੀਹ ਅਤੇ ਕਲੀਸਿਆ ਬਾਰੇ ਗੱਲ ਕਰ ਰਿਹਾ ਹਾਂ।

33ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.