11ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਪਹਿਨ ਲਵੋ ਤਾਂ ਜੋ ਤੁਸੀਂ ਦੁਸ਼ਟ ਦੀਆਂ ਸਾਰੀਆਂ ਚਾਲਾਂ ਦੇ ਵਿਰੁੱਧ ਦ੍ਰਿੜ ਹੋ ਸਕੋ।
12ਕਿਉਂਕਿ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਅਧਿਕਾਰਾਂ ਅਤੇ ਇਸ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਾਵਾਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।
13ਇਸ ਲਈ ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਲੈ ਲਵੋ ਤਾਂ ਜੋ ਤੁਸੀਂ ਬੁਰਾਈ ਦੇ ਸਮੇਂ ਦੁਸ਼ਮਣ ਦਾ ਮੁਕਾਬਲਾ ਕਰ ਸਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ।
14ਸੋ ਤੁਸੀਂ ਆਪਣੀ ਕਮਰ ਸੱਚਾਈ ਨਾਲ ਕੱਸ ਕੇ ਪਰਮੇਸ਼ਵਰ ਦੀ ਧਾਰਮਿਕਤਾ ਦੀ ਸੰਜੋ ਪਹਿਨ ਕੇ।
15ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ।