15ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ।
16ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ।
17ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਲਓ, ਜੋ ਕਿ ਪਰਮੇਸ਼ਵਰ ਦਾ ਬਚਨ ਹੈ।
18ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ।
19ਅਤੇ ਮੇਰੇ ਲਈ ਵੀ ਪ੍ਰਾਰਥਨਾ ਕਰੋ ਤਾਂ ਜੋ ਮੈਂ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ਖ਼ਬਰੀ ਦਾ ਭੇਤ ਖੋਲ੍ਹ ਸਕਾਂ।