ਅਫ਼ਸੀਆਂ 6

ਜਿਸ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਇਸ ਲਈ ਪ੍ਰਾਰਥਨਾ ਕਰੋ ਕਿ ਮੈਂ ਦਲੇਰੀ ਨਾਲ ਬੋਲ ਸਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।

Ephesians 6:20 (UKJV) For which I am an ambassador in bonds: that therein I may speak boldly, as I ought to speak.

18ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ।

19ਅਤੇ ਮੇਰੇ ਲਈ ਵੀ ਪ੍ਰਾਰਥਨਾ ਕਰੋ ਤਾਂ ਜੋ ਮੈਂ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ਖ਼ਬਰੀ ਦਾ ਭੇਤ ਖੋਲ੍ਹ ਸਕਾਂ।

20ਜਿਸ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਇਸ ਲਈ ਪ੍ਰਾਰਥਨਾ ਕਰੋ ਕਿ ਮੈਂ ਦਲੇਰੀ ਨਾਲ ਬੋਲ ਸਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।

21ਤੁਖਿਕੁਸ ਜੋ ਪ੍ਰਭੂ ਵਿੱਚ ਮੇਰਾ ਪਿਆਰਾ ਭਰਾ ਅਤੇ ਵਿਸ਼ਵਾਸਯੋਗ ਦਾਸ ਹੈ, ਉਹ ਤੁਹਾਨੂੰ ਮੇਰੇ ਸਾਰੇ ਹਾਲਾਤਾਂ ਅਤੇ ਗਤੀਵਿਧੀਆਂ ਬਾਰੇ ਸੂਚਿਤ ਕਰੇਗਾ।

22ਮੈਂ ਉਸ ਨੂੰ ਇਸ ਮਕਸਦ ਲਈ ਤੁਹਾਡੇ ਕੋਲ ਭੇਜਿਆ ਹੈ ਕਿ ਤੁਹਾਨੂੰ ਦੱਸਣ ਕਿ ਅਸੀਂ ਕਿਵੇਂ ਹਾਂ ਅਤੇ ਤੁਹਾਡੇ ਦਿਲਾਂ ਨੂੰ ਉਤਸ਼ਾਹਿਤ ਕਰ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.