19ਅਤੇ ਮੇਰੇ ਲਈ ਵੀ ਪ੍ਰਾਰਥਨਾ ਕਰੋ ਤਾਂ ਜੋ ਮੈਂ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ਖ਼ਬਰੀ ਦਾ ਭੇਤ ਖੋਲ੍ਹ ਸਕਾਂ।
20ਜਿਸ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਇਸ ਲਈ ਪ੍ਰਾਰਥਨਾ ਕਰੋ ਕਿ ਮੈਂ ਦਲੇਰੀ ਨਾਲ ਬੋਲ ਸਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।
21ਤੁਖਿਕੁਸ ਜੋ ਪ੍ਰਭੂ ਵਿੱਚ ਮੇਰਾ ਪਿਆਰਾ ਭਰਾ ਅਤੇ ਵਿਸ਼ਵਾਸਯੋਗ ਦਾਸ ਹੈ, ਉਹ ਤੁਹਾਨੂੰ ਮੇਰੇ ਸਾਰੇ ਹਾਲਾਤਾਂ ਅਤੇ ਗਤੀਵਿਧੀਆਂ ਬਾਰੇ ਸੂਚਿਤ ਕਰੇਗਾ।
22ਮੈਂ ਉਸ ਨੂੰ ਇਸ ਮਕਸਦ ਲਈ ਤੁਹਾਡੇ ਕੋਲ ਭੇਜਿਆ ਹੈ ਕਿ ਤੁਹਾਨੂੰ ਦੱਸਣ ਕਿ ਅਸੀਂ ਕਿਵੇਂ ਹਾਂ ਅਤੇ ਤੁਹਾਡੇ ਦਿਲਾਂ ਨੂੰ ਉਤਸ਼ਾਹਿਤ ਕਰ ਸਕੇ।
23ਹੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਡੇ ਉੱਤੇ ਸ਼ਾਂਤੀ ਹੋਵੇ ਅਤੇ ਪਰਮੇਸ਼ਵਰ ਪਿਤਾ ਅਤੇ ਪ੍ਰਭੂ ਯਿਸ਼ੂ ਮਸੀਹ ਤੁਹਾਨੂੰ ਵਫ਼ਾਦਾਰੀ ਨਾਲ ਪਿਆਰ ਦੇਣ।