ਏਸਤੇਰ 1

ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਈ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮੇਰੇਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।

Esther 1:14 (UKJV) And the next unto him was Carshena, Shethar, Admatha, Tarshish, Meres, Marsena, and Memucan, the seven princes of Persia and Media, which saw the king's face, and which sat the first in the kingdom;)

12ਪਰ ਜਦੋਂ ਸੇਵਕਾਂ ਨੇ ਰਾਜੇ ਦਾ ਹੁਕਮ ਸੁਣਾਇਆ ਤਾਂ ਰਾਣੀ ਵਸ਼ਤੀ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਤਦ ਰਾਜਾ ਕ੍ਰੋਧ ਨਾਲ ਭੜਕ ਉੱਠਿਆ।

13ਕਿਉਂਕਿ ਰਾਜੇ ਦਾ ਕਾਨੂੰਨ ਅਤੇ ਨਿਆਂ ਦੇ ਮਾਮਲਿਆਂ ਵਿੱਚ ਬੁੱਧਵਾਨਾਂ ਦੀ ਸਲਾਹ ਲੈਣ ਦਾ ਰਿਵਾਜ ਸੀ, ਇਸ ਲਈ ਉਸ ਨੇ ਉਹਨਾਂ ਬੁੱਧੀਮਾਨਾਂ ਨਾਲ ਗੱਲ ਕੀਤੀ ਜੋ ਸਮੇਂ ਨੂੰ ਸਮਝਦੇ ਸਨ।

14ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਈ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮੇਰੇਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।

15ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਾਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂਕਿ ਉਸਨੇ ਖੁਸਰਿਆਂ ਦੁਆਰਾ ਰਾਜਾ ਅਹਸ਼ਵੇਰੋਸ਼ ਨੂੰ ਦਿੱਤੇ ਹੁਕਮਾਂ ਦੀ ਉਲੰਘਣਾ ਕੀਤੀ ਹੈ?”

16ਤਦ ਮਮੂਕਾਨ ਨੇ ਰਾਜੇ ਅਤੇ ਅਹਿਲਕਾਰਾਂ ਦੀ ਹਾਜ਼ਰੀ ਵਿੱਚ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ ਰਾਜੇ ਦੇ ਵਿਰੁੱਧ ਹੀ ਨਹੀਂ ਸਗੋਂ ਰਾਜੇ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਦੇ ਸਾਰੇ ਰਾਜਿਆਂ ਅਤੇ ਲੋਕਾਂ ਦੇ ਵਿਰੁੱਧ ਵੀ ਬੁਰਾ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.