ਏਸਤੇਰ 1

ਤਦ ਮਮੂਕਾਨ ਨੇ ਰਾਜੇ ਅਤੇ ਅਹਿਲਕਾਰਾਂ ਦੀ ਹਾਜ਼ਰੀ ਵਿੱਚ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ ਰਾਜੇ ਦੇ ਵਿਰੁੱਧ ਹੀ ਨਹੀਂ ਸਗੋਂ ਰਾਜੇ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਦੇ ਸਾਰੇ ਰਾਜਿਆਂ ਅਤੇ ਲੋਕਾਂ ਦੇ ਵਿਰੁੱਧ ਵੀ ਬੁਰਾ ਕੀਤਾ ਹੈ।

Esther 1:16 (UKJV) And Memucan answered before the king and the princes, Vashti the queen has not done wrong to the king only, but also to all the princes, and to all the people that are in all the provinces of the king Ahasuerus.

14ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਈ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮੇਰੇਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।

15ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਾਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂਕਿ ਉਸਨੇ ਖੁਸਰਿਆਂ ਦੁਆਰਾ ਰਾਜਾ ਅਹਸ਼ਵੇਰੋਸ਼ ਨੂੰ ਦਿੱਤੇ ਹੁਕਮਾਂ ਦੀ ਉਲੰਘਣਾ ਕੀਤੀ ਹੈ?”

16ਤਦ ਮਮੂਕਾਨ ਨੇ ਰਾਜੇ ਅਤੇ ਅਹਿਲਕਾਰਾਂ ਦੀ ਹਾਜ਼ਰੀ ਵਿੱਚ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ ਰਾਜੇ ਦੇ ਵਿਰੁੱਧ ਹੀ ਨਹੀਂ ਸਗੋਂ ਰਾਜੇ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਦੇ ਸਾਰੇ ਰਾਜਿਆਂ ਅਤੇ ਲੋਕਾਂ ਦੇ ਵਿਰੁੱਧ ਵੀ ਬੁਰਾ ਕੀਤਾ ਹੈ।

17ਕਿਉਂਕਿ ਰਾਣੀ ਦੀ ਇਹ ਹਰਕਤ ਸਾਰੀਆਂ ਔਰਤਾਂ ਨੂੰ ਪਤਾ ਲੱਗ ਜਾਵੇਗੀ, ਜਿਸ ਦਾ ਨਤੀਜਾ ਇਹ ਹੋਵੇਗਾ ਕਿ ਉਹ ਸਾਰੀਆਂ ਆਪਣੇ ਪਤੀਆਂ ਪ੍ਰਤੀ ਨਫ਼ਰਤ ਵਾਲਾ ਵਿਹਾਰ ਕਰਨਗੀਆਂ, ਕਿਉਂਕਿ ਫਿਰ ਉਹ ਸੋਚਣ ਲੱਗ ਪੈਣਗੀਆਂ, ‘ਰਾਜਾ ਅਹਸ਼ਵੇਰੋਸ਼ ਨੇ ਹੁਕਮ ਦਿੱਤਾ ਸੀ ਕਿ ਰਾਣੀ ਵਸ਼ਤੀ ਨੂੰ ਉਸਦੀ ਪਤਨੀ ਬਣਾਇਆ ਜਾਵੇ। ਉਸਨੂੰ ਉਸਦੇ ਸਾਮ੍ਹਣੇ ਲਿਆਂਦਾ ਜਾਣਾ ਚਾਹੀਦਾ ਸੀ, ਪਰ ਉਹ ਉਸਦੇ ਸਾਹਮਣੇ ਨਹੀਂ ਆਈ।’

18ਅੱਜ ਦੇ ਦਿਨ ਫ਼ਾਰਸ ਅਤੇ ਮਾਦਈ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.