ਏਸਤੇਰ 1

ਕਿਉਂਕਿ ਰਾਣੀ ਦੀ ਇਹ ਹਰਕਤ ਸਾਰੀਆਂ ਔਰਤਾਂ ਨੂੰ ਪਤਾ ਲੱਗ ਜਾਵੇਗੀ, ਜਿਸ ਦਾ ਨਤੀਜਾ ਇਹ ਹੋਵੇਗਾ ਕਿ ਉਹ ਸਾਰੀਆਂ ਆਪਣੇ ਪਤੀਆਂ ਪ੍ਰਤੀ ਨਫ਼ਰਤ ਵਾਲਾ ਵਿਹਾਰ ਕਰਨਗੀਆਂ, ਕਿਉਂਕਿ ਫਿਰ ਉਹ ਸੋਚਣ ਲੱਗ ਪੈਣਗੀਆਂ, ‘ਰਾਜਾ ਅਹਸ਼ਵੇਰੋਸ਼ ਨੇ ਹੁਕਮ ਦਿੱਤਾ ਸੀ ਕਿ ਰਾਣੀ ਵਸ਼ਤੀ ਨੂੰ ਉਸਦੀ ਪਤਨੀ ਬਣਾਇਆ ਜਾਵੇ। ਉਸਨੂੰ ਉਸਦੇ ਸਾਮ੍ਹਣੇ ਲਿਆਂਦਾ ਜਾਣਾ ਚਾਹੀਦਾ ਸੀ, ਪਰ ਉਹ ਉਸਦੇ ਸਾਹਮਣੇ ਨਹੀਂ ਆਈ।’

Esther 1:17 (UKJV) For this deed of the queen shall come abroad unto all women, so that they shall despise their husbands in their eyes, when it shall be reported, The king Ahasuerus commanded Vashti the queen to be brought in before him, but she came not.

15ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਾਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂਕਿ ਉਸਨੇ ਖੁਸਰਿਆਂ ਦੁਆਰਾ ਰਾਜਾ ਅਹਸ਼ਵੇਰੋਸ਼ ਨੂੰ ਦਿੱਤੇ ਹੁਕਮਾਂ ਦੀ ਉਲੰਘਣਾ ਕੀਤੀ ਹੈ?”

16ਤਦ ਮਮੂਕਾਨ ਨੇ ਰਾਜੇ ਅਤੇ ਅਹਿਲਕਾਰਾਂ ਦੀ ਹਾਜ਼ਰੀ ਵਿੱਚ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ ਰਾਜੇ ਦੇ ਵਿਰੁੱਧ ਹੀ ਨਹੀਂ ਸਗੋਂ ਰਾਜੇ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਦੇ ਸਾਰੇ ਰਾਜਿਆਂ ਅਤੇ ਲੋਕਾਂ ਦੇ ਵਿਰੁੱਧ ਵੀ ਬੁਰਾ ਕੀਤਾ ਹੈ।

17ਕਿਉਂਕਿ ਰਾਣੀ ਦੀ ਇਹ ਹਰਕਤ ਸਾਰੀਆਂ ਔਰਤਾਂ ਨੂੰ ਪਤਾ ਲੱਗ ਜਾਵੇਗੀ, ਜਿਸ ਦਾ ਨਤੀਜਾ ਇਹ ਹੋਵੇਗਾ ਕਿ ਉਹ ਸਾਰੀਆਂ ਆਪਣੇ ਪਤੀਆਂ ਪ੍ਰਤੀ ਨਫ਼ਰਤ ਵਾਲਾ ਵਿਹਾਰ ਕਰਨਗੀਆਂ, ਕਿਉਂਕਿ ਫਿਰ ਉਹ ਸੋਚਣ ਲੱਗ ਪੈਣਗੀਆਂ, ‘ਰਾਜਾ ਅਹਸ਼ਵੇਰੋਸ਼ ਨੇ ਹੁਕਮ ਦਿੱਤਾ ਸੀ ਕਿ ਰਾਣੀ ਵਸ਼ਤੀ ਨੂੰ ਉਸਦੀ ਪਤਨੀ ਬਣਾਇਆ ਜਾਵੇ। ਉਸਨੂੰ ਉਸਦੇ ਸਾਮ੍ਹਣੇ ਲਿਆਂਦਾ ਜਾਣਾ ਚਾਹੀਦਾ ਸੀ, ਪਰ ਉਹ ਉਸਦੇ ਸਾਹਮਣੇ ਨਹੀਂ ਆਈ।’

18ਅੱਜ ਦੇ ਦਿਨ ਫ਼ਾਰਸ ਅਤੇ ਮਾਦਈ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।

19“ਇਸ ਲਈ, ਜੇ ਰਾਜੇ ਨੂੰ ਚੰਗਾ ਲੱਗੇ, ਤਾਂ ਉਹ ਇੱਕ ਸ਼ਾਹੀ ਫ਼ਰਮਾਨ ਜਾਰੀ ਕਰੇ ਅਤੇ ਇਸਨੂੰ ਫ਼ਾਰਸ ਅਤੇ ਮਾਦੀ ਦੇ ਨਿਯਮਾਂ ਵਿੱਚ ਲਿਖਿਆ ਜਾਵੇ, ਜੋ ਕਿ ਰੱਦ ਨਹੀਂ ਕੀਤਾ ਜਾ ਸਕਦਾ, ਕਿ ਵਸ਼ਤੀ ਕਦੇ ਵੀ ਰਾਜਾ ਅਹਸ਼ਵੇਰੋਸ਼ ਦੀ ਹਜ਼ੂਰੀ ਵਿੱਚ ਨਹੀਂ ਆਵੇਗੀ। ਨਾਲੇ ਰਾਜੇ ਨੂੰ ਉਸਦੀ ਸ਼ਾਹੀ ਪਦਵੀ ਕਿਸੇ ਹੋਰ ਔਰਤ ਨੂੰ ਦੇਣ ਦਿਓ ਜੋ ਉਸਦੇ ਨਾਲੋਂ ਬਿਹਤਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.