17ਕਿਉਂਕਿ ਰਾਣੀ ਦੀ ਇਹ ਹਰਕਤ ਸਾਰੀਆਂ ਔਰਤਾਂ ਨੂੰ ਪਤਾ ਲੱਗ ਜਾਵੇਗੀ, ਜਿਸ ਦਾ ਨਤੀਜਾ ਇਹ ਹੋਵੇਗਾ ਕਿ ਉਹ ਸਾਰੀਆਂ ਆਪਣੇ ਪਤੀਆਂ ਪ੍ਰਤੀ ਨਫ਼ਰਤ ਵਾਲਾ ਵਿਹਾਰ ਕਰਨਗੀਆਂ, ਕਿਉਂਕਿ ਫਿਰ ਉਹ ਸੋਚਣ ਲੱਗ ਪੈਣਗੀਆਂ, ‘ਰਾਜਾ ਅਹਸ਼ਵੇਰੋਸ਼ ਨੇ ਹੁਕਮ ਦਿੱਤਾ ਸੀ ਕਿ ਰਾਣੀ ਵਸ਼ਤੀ ਨੂੰ ਉਸਦੀ ਪਤਨੀ ਬਣਾਇਆ ਜਾਵੇ। ਉਸਨੂੰ ਉਸਦੇ ਸਾਮ੍ਹਣੇ ਲਿਆਂਦਾ ਜਾਣਾ ਚਾਹੀਦਾ ਸੀ, ਪਰ ਉਹ ਉਸਦੇ ਸਾਹਮਣੇ ਨਹੀਂ ਆਈ।’
18ਅੱਜ ਦੇ ਦਿਨ ਫ਼ਾਰਸ ਅਤੇ ਮਾਦਈ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।
19“ਇਸ ਲਈ, ਜੇ ਰਾਜੇ ਨੂੰ ਚੰਗਾ ਲੱਗੇ, ਤਾਂ ਉਹ ਇੱਕ ਸ਼ਾਹੀ ਫ਼ਰਮਾਨ ਜਾਰੀ ਕਰੇ ਅਤੇ ਇਸਨੂੰ ਫ਼ਾਰਸ ਅਤੇ ਮਾਦੀ ਦੇ ਨਿਯਮਾਂ ਵਿੱਚ ਲਿਖਿਆ ਜਾਵੇ, ਜੋ ਕਿ ਰੱਦ ਨਹੀਂ ਕੀਤਾ ਜਾ ਸਕਦਾ, ਕਿ ਵਸ਼ਤੀ ਕਦੇ ਵੀ ਰਾਜਾ ਅਹਸ਼ਵੇਰੋਸ਼ ਦੀ ਹਜ਼ੂਰੀ ਵਿੱਚ ਨਹੀਂ ਆਵੇਗੀ। ਨਾਲੇ ਰਾਜੇ ਨੂੰ ਉਸਦੀ ਸ਼ਾਹੀ ਪਦਵੀ ਕਿਸੇ ਹੋਰ ਔਰਤ ਨੂੰ ਦੇਣ ਦਿਓ ਜੋ ਉਸਦੇ ਨਾਲੋਂ ਬਿਹਤਰ ਹੈ।
20ਜਦ ਰਾਜਾ ਦਾ ਇਹ ਹੁਕਮ ਜਾਰੀ ਕੀਤਾ ਜਾਵੇਗਾ ਕਿ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”
21ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ।