20ਜਦ ਰਾਜਾ ਦਾ ਇਹ ਹੁਕਮ ਜਾਰੀ ਕੀਤਾ ਜਾਵੇਗਾ ਕਿ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”
21ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ।
22ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ।