6ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫਰਸ਼ ਉੱਤੇ ਰੱਖੀਆਂ ਹੋਈਆਂ ਸਨ।
7ਦਾਖ਼ਰਸ ਸੋਨੇ ਦੇ ਬਰਤਨਾਂ ਵਿੱਚ ਦਿੱਤੀ ਜਾਂਦੀ ਸੀ, ਹਰ ਇੱਕ ਬਰਤਨ ਦੂਜੇ ਨਾਲੋਂ ਵੱਖਰਾ ਸੀ, ਅਤੇ ਰਾਜੇ ਦੀ ਸੁਤੰਤਰਤਾ ਦੇ ਅਨੁਸਾਰ ਸ਼ਾਹੀ ਸ਼ਰਾਬ ਬਹੁਤ ਹੁੰਦੀ ਸੀ।
8ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।
9ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਔਰਤਾਂ ਲਈ ਦਾਅਵਤ ਦਿੱਤੀ।
10ਸੱਤਵੇਂ ਦਿਨ, ਜਦੋਂ ਰਾਜਾ ਅਹਸ਼ਵੇਰੋਸ਼ ਦਾਖ਼ਰਸ ਵਿੱਚ ਸੀ ਤਾਂ ਉਸਨੇ ਸੱਤ ਖੁਸਰਿਆਂ ਨੂੰ ਹੁਕਮ ਦਿੱਤਾ ਜੋ ਉਸਦੀ ਸੇਵਾ ਕਰਦੇ ਸਨ, ਮੇਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ਥਾਰ ਅਤੇ ਕਾਰਕਸ।