1ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।
2ਤਦ ਰਾਜੇ ਦੇ ਨਿਜੀ ਸੇਵਾਦਾਰਾਂ ਨੇ ਸੂਝਾਅ ਰੱਖਿਆ, “ਰਾਜੇ ਲਈ ਸੁੰਦਰ ਮੁਟਿਆਰਾਂ ਦੀ ਖੋਜ ਕੀਤੀ ਜਾਵੇ।
3ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਅਧਿਕਾਰੀਆਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਮੁਟਿਆਰਾਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।