18ਅਤੇ ਰਾਜੇ ਨੇ ਆਪਣੇ ਸਾਰੇ ਸਰਦਾਰਾਂ ਅਤੇ ਅਧਿਕਾਰੀਆਂ ਲਈ ਇੱਕ ਵੱਡੀ ਦਾਅਵਤ ਅਰਥਾਤ ਏਸਤੇਰ ਦੀ ਦਾਅਵਤ ਦਿੱਤੀ। ਉਸ ਨੇ ਸਾਰੇ ਪ੍ਰਾਂਤਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ ਰਾਜੇ ਦੇ ਖ਼ਜ਼ਾਨੇ ਵਿੱਚੋਂ ਤੋਹਫ਼ੇ ਵੀ ਵੰਡੇ ਗਏ।
19ਜਦੋਂ ਕੁਆਰੀਆਂ ਦੂਸਰੀ ਵਾਰ ਇਕੱਠੀਆਂ ਹੋਈਆਂ, ਮਾਰਦਕਈ ਪਾਤਸ਼ਾਹ ਦੇ ਦਰਵਾਜ਼ੇ ਕੋਲ ਬੈਠਾ ਸੀ।
20ਪਰ ਏਸਤੇਰ ਨੇ ਜਿਵੇਂ ਮਾਰਦਕਈ ਨੇ ਉਸ ਨੂੰ ਕਰਨ ਲਈ ਕਿਹਾ ਸੀ, ਉਸ ਨੇ ਆਪਣਾ ਪਰਿਵਾਰਕ ਪਿਛੋਕੜ ਅਤੇ ਜਾਤੀ ਨੂੰ ਗੁਪਤ ਰੱਖਿਆ, ਕਿਉਂਕਿ ਉਹ ਮਾਰਦਕਈ ਦੀਆਂ ਹਿਦਾਇਤਾਂ ਉੱਤੇ ਚੱਲਦੀ ਰਹੀ ਜਿਵੇਂ ਉਸ ਨੇ ਉਸ ਦੇ ਪਾਲਣ-ਪੋਸ਼ਣ ਵੇਲੇ ਕੀਤੀ ਸੀ।
21ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਅਧਿਕਾਰੀਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।
22ਮਾਰਦਕਈ ਨੂੰ ਇਸ ਸਾਜ਼ਿਸ਼ ਬਾਰੇ ਪਤਾ ਲੱਗਾ ਤਾਂ ਉਸ ਨੇ ਰਾਣੀ ਏਸਤੇਰ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਮਾਰਦਕਈ ਦੀ ਤਰਫੋਂ ਏਸਤੇਰ ਨੇ ਰਾਜੇ ਨੂੰ ਸੂਚਿਤ ਕੀਤਾ।