ਏਸਤੇਰ 2

ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਅਧਿਕਾਰੀਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।

Esther 2:21 (UKJV) In those days, while Mordecai sat in the king's gate, two of the king's chamberlains, Bigthan and Teresh, of those which kept the door, were angry, and sought to lay hands on the king Ahasuerus.

19ਜਦੋਂ ਕੁਆਰੀਆਂ ਦੂਸਰੀ ਵਾਰ ਇਕੱਠੀਆਂ ਹੋਈਆਂ, ਮਾਰਦਕਈ ਪਾਤਸ਼ਾਹ ਦੇ ਦਰਵਾਜ਼ੇ ਕੋਲ ਬੈਠਾ ਸੀ।

20ਪਰ ਏਸਤੇਰ ਨੇ ਜਿਵੇਂ ਮਾਰਦਕਈ ਨੇ ਉਸ ਨੂੰ ਕਰਨ ਲਈ ਕਿਹਾ ਸੀ, ਉਸ ਨੇ ਆਪਣਾ ਪਰਿਵਾਰਕ ਪਿਛੋਕੜ ਅਤੇ ਜਾਤੀ ਨੂੰ ਗੁਪਤ ਰੱਖਿਆ, ਕਿਉਂਕਿ ਉਹ ਮਾਰਦਕਈ ਦੀਆਂ ਹਿਦਾਇਤਾਂ ਉੱਤੇ ਚੱਲਦੀ ਰਹੀ ਜਿਵੇਂ ਉਸ ਨੇ ਉਸ ਦੇ ਪਾਲਣ-ਪੋਸ਼ਣ ਵੇਲੇ ਕੀਤੀ ਸੀ।

21ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਅਧਿਕਾਰੀਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।

22ਮਾਰਦਕਈ ਨੂੰ ਇਸ ਸਾਜ਼ਿਸ਼ ਬਾਰੇ ਪਤਾ ਲੱਗਾ ਤਾਂ ਉਸ ਨੇ ਰਾਣੀ ਏਸਤੇਰ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਮਾਰਦਕਈ ਦੀ ਤਰਫੋਂ ਏਸਤੇਰ ਨੇ ਰਾਜੇ ਨੂੰ ਸੂਚਿਤ ਕੀਤਾ।

23ਅਤੇ ਜਦੋਂ ਪੜਤਾਲ ਕੀਤੀ ਗਈ ਅਤੇ ਉਹ ਸੱਚ ਸਾਬਤ ਹੋਇਆ ਤਾਂ ਦੋਹਾਂ ਅਧਿਕਾਰੀਆਂ ਨੂੰ ਖੰਭਿਆਂ ਉੱਤੇ ਟੰਗ ਦਿੱਤਾ ਗਿਆ। ਇਹ ਸਭ ਕੁਝ ਰਾਜੇ ਦੀ ਹਾਜ਼ਰੀ ਵਿੱਚ ਇਤਿਹਾਸ ਦੀ ਕਿਤਾਬ ਵਿੱਚ ਦਰਜ ਕੀਤਾ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.