ਏਸਤੇਰ 2

ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਸ ਨੂੰ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।

Esther 2:4 (UKJV) And let the maiden which pleases the king be queen instead of Vashti. And the thing pleased the king; and he did so.

2ਤਦ ਰਾਜੇ ਦੇ ਨਿਜੀ ਸੇਵਾਦਾਰਾਂ ਨੇ ਸੂਝਾਅ ਰੱਖਿਆ, “ਰਾਜੇ ਲਈ ਸੁੰਦਰ ਮੁਟਿਆਰਾਂ ਦੀ ਖੋਜ ਕੀਤੀ ਜਾਵੇ।

3ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਅਧਿਕਾਰੀਆਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਮੁਟਿਆਰਾਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।

4ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਸ ਨੂੰ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।

5ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ,

6ਉਹ ਯਹੂਦੀਆ ਦੇ ਰਾਜੇ ਯਹੋਯਾਕੀਨ ਦੇ ਨਾਲ ਯੇਰੂਸ਼ਲੇਮ ਤੋਂ ਗ਼ੁਲਾਮੀ ਵਿੱਚ ਚਲਾ ਗਿਆ ਸੀ ਅਤੇ ਉਨ੍ਹਾਂ ਹੋਰ ਗ਼ੁਲਾਮਾਂ ਨਾਲ ਜਿਨ੍ਹਾਂ ਨੂੰ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਬੰਦੀ ਬਣਾ ਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.