ਏਸਤੇਰ 2

ਉਹ ਯਹੂਦੀਆ ਦੇ ਰਾਜੇ ਯਹੋਯਾਕੀਨ ਦੇ ਨਾਲ ਯੇਰੂਸ਼ਲੇਮ ਤੋਂ ਗ਼ੁਲਾਮੀ ਵਿੱਚ ਚਲਾ ਗਿਆ ਸੀ ਅਤੇ ਉਨ੍ਹਾਂ ਹੋਰ ਗ਼ੁਲਾਮਾਂ ਨਾਲ ਜਿਨ੍ਹਾਂ ਨੂੰ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਬੰਦੀ ਬਣਾ ਲਿਆ ਸੀ।

Esther 2:6 (UKJV) Who had been carried away from Jerusalem with the captivity which had been carried away with Jeconiah king of Judah, whom Nebuchadnezzar the king of Babylon had carried away.

4ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਸ ਨੂੰ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।

5ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ,

6ਉਹ ਯਹੂਦੀਆ ਦੇ ਰਾਜੇ ਯਹੋਯਾਕੀਨ ਦੇ ਨਾਲ ਯੇਰੂਸ਼ਲੇਮ ਤੋਂ ਗ਼ੁਲਾਮੀ ਵਿੱਚ ਚਲਾ ਗਿਆ ਸੀ ਅਤੇ ਉਨ੍ਹਾਂ ਹੋਰ ਗ਼ੁਲਾਮਾਂ ਨਾਲ ਜਿਨ੍ਹਾਂ ਨੂੰ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਬੰਦੀ ਬਣਾ ਲਿਆ ਸੀ।

7ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਏਸਤੇਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।

8ਜਦੋਂ ਰਾਜੇ ਦੇ ਹੁਕਮ ਅਤੇ ਨਿਯਮ ਸੁਣਾਏ ਗਏ, ਤਾਂ ਬਹੁਤ ਸਾਰੀਆਂ ਮੁਟਿਆਰਾਂ ਨੂੰ ਸ਼ੂਸ਼ਨ ਦੇ ਗੜ੍ਹ ਵਿੱਚ ਲਿਆਂਦਾ ਗਿਆ ਅਤੇ ਹੇਗਈ ਦੀ ਦੇਖਭਾਲ ਵਿੱਚ ਰੱਖਿਆ ਗਿਆ। ਏਸਤੇਰ ਨੂੰ ਵੀ ਰਾਜੇ ਦੇ ਮਹਿਲ ਵਿੱਚ ਲਿਜਾਇਆ ਗਿਆ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.