ਏਸਤੇਰ 2

ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਏਸਤੇਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।

Esther 2:7 (UKJV) And he brought up Hadassah, that is, Esther, his uncle's daughter: for she had neither father nor mother, and the maid was fair and beautiful; whom Mordecai, when her father and mother were dead, took for his own daughter.

5ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ,

6ਉਹ ਯਹੂਦੀਆ ਦੇ ਰਾਜੇ ਯਹੋਯਾਕੀਨ ਦੇ ਨਾਲ ਯੇਰੂਸ਼ਲੇਮ ਤੋਂ ਗ਼ੁਲਾਮੀ ਵਿੱਚ ਚਲਾ ਗਿਆ ਸੀ ਅਤੇ ਉਨ੍ਹਾਂ ਹੋਰ ਗ਼ੁਲਾਮਾਂ ਨਾਲ ਜਿਨ੍ਹਾਂ ਨੂੰ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਬੰਦੀ ਬਣਾ ਲਿਆ ਸੀ।

7ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਏਸਤੇਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।

8ਜਦੋਂ ਰਾਜੇ ਦੇ ਹੁਕਮ ਅਤੇ ਨਿਯਮ ਸੁਣਾਏ ਗਏ, ਤਾਂ ਬਹੁਤ ਸਾਰੀਆਂ ਮੁਟਿਆਰਾਂ ਨੂੰ ਸ਼ੂਸ਼ਨ ਦੇ ਗੜ੍ਹ ਵਿੱਚ ਲਿਆਂਦਾ ਗਿਆ ਅਤੇ ਹੇਗਈ ਦੀ ਦੇਖਭਾਲ ਵਿੱਚ ਰੱਖਿਆ ਗਿਆ। ਏਸਤੇਰ ਨੂੰ ਵੀ ਰਾਜੇ ਦੇ ਮਹਿਲ ਵਿੱਚ ਲਿਜਾਇਆ ਗਿਆ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।

9ਹੇਗਈ ਨੂੰ ਏਸਤੇਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.