ਏਸਤੇਰ 2

ਜਦੋਂ ਰਾਜੇ ਦੇ ਹੁਕਮ ਅਤੇ ਨਿਯਮ ਸੁਣਾਏ ਗਏ, ਤਾਂ ਬਹੁਤ ਸਾਰੀਆਂ ਮੁਟਿਆਰਾਂ ਨੂੰ ਸ਼ੂਸ਼ਨ ਦੇ ਗੜ੍ਹ ਵਿੱਚ ਲਿਆਂਦਾ ਗਿਆ ਅਤੇ ਹੇਗਈ ਦੀ ਦੇਖਭਾਲ ਵਿੱਚ ਰੱਖਿਆ ਗਿਆ। ਏਸਤੇਰ ਨੂੰ ਵੀ ਰਾਜੇ ਦੇ ਮਹਿਲ ਵਿੱਚ ਲਿਜਾਇਆ ਗਿਆ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।

Esther 2:8 (UKJV) So it came to pass, when the king's commandment and his decree was heard, and when many maidens were gathered together unto Shushan the palace, to the custody of Hegai, that Esther was brought also unto the king's house, to the custody of Hegai, keeper of the women.

6ਉਹ ਯਹੂਦੀਆ ਦੇ ਰਾਜੇ ਯਹੋਯਾਕੀਨ ਦੇ ਨਾਲ ਯੇਰੂਸ਼ਲੇਮ ਤੋਂ ਗ਼ੁਲਾਮੀ ਵਿੱਚ ਚਲਾ ਗਿਆ ਸੀ ਅਤੇ ਉਨ੍ਹਾਂ ਹੋਰ ਗ਼ੁਲਾਮਾਂ ਨਾਲ ਜਿਨ੍ਹਾਂ ਨੂੰ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਬੰਦੀ ਬਣਾ ਲਿਆ ਸੀ।

7ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਏਸਤੇਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।

8ਜਦੋਂ ਰਾਜੇ ਦੇ ਹੁਕਮ ਅਤੇ ਨਿਯਮ ਸੁਣਾਏ ਗਏ, ਤਾਂ ਬਹੁਤ ਸਾਰੀਆਂ ਮੁਟਿਆਰਾਂ ਨੂੰ ਸ਼ੂਸ਼ਨ ਦੇ ਗੜ੍ਹ ਵਿੱਚ ਲਿਆਂਦਾ ਗਿਆ ਅਤੇ ਹੇਗਈ ਦੀ ਦੇਖਭਾਲ ਵਿੱਚ ਰੱਖਿਆ ਗਿਆ। ਏਸਤੇਰ ਨੂੰ ਵੀ ਰਾਜੇ ਦੇ ਮਹਿਲ ਵਿੱਚ ਲਿਜਾਇਆ ਗਿਆ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।

9ਹੇਗਈ ਨੂੰ ਏਸਤੇਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।

10ਏਸਤੇਰ ਨੇ ਆਪਣੀ ਜਾਤੀ ਅਤੇ ਪਰਿਵਾਰਕ ਪਿਛੋਕੜ ਦਾ ਖੁਲਾਸਾ ਨਹੀਂ ਕੀਤਾ ਸੀ ਕਿਉਂਕਿ ਮਾਰਦਕਈ ਨੇ ਉਸ ਨੂੰ ਅਜਿਹਾ ਦੱਸਣ ਤੋਂ ਮਨ੍ਹਾ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.