ਏਸਤੇਰ 2

ਹੇਗਈ ਨੂੰ ਏਸਤੇਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।

Esther 2:9 (UKJV) And the maiden pleased him, and she obtained kindness of him; and he speedily gave her her things for purification, with such things as belonged to her, and seven maidens, which were meet to be given her, out of the king's house: and he preferred her and her maids unto the best place of the house of the women.

7ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਏਸਤੇਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।

8ਜਦੋਂ ਰਾਜੇ ਦੇ ਹੁਕਮ ਅਤੇ ਨਿਯਮ ਸੁਣਾਏ ਗਏ, ਤਾਂ ਬਹੁਤ ਸਾਰੀਆਂ ਮੁਟਿਆਰਾਂ ਨੂੰ ਸ਼ੂਸ਼ਨ ਦੇ ਗੜ੍ਹ ਵਿੱਚ ਲਿਆਂਦਾ ਗਿਆ ਅਤੇ ਹੇਗਈ ਦੀ ਦੇਖਭਾਲ ਵਿੱਚ ਰੱਖਿਆ ਗਿਆ। ਏਸਤੇਰ ਨੂੰ ਵੀ ਰਾਜੇ ਦੇ ਮਹਿਲ ਵਿੱਚ ਲਿਜਾਇਆ ਗਿਆ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।

9ਹੇਗਈ ਨੂੰ ਏਸਤੇਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।

10ਏਸਤੇਰ ਨੇ ਆਪਣੀ ਜਾਤੀ ਅਤੇ ਪਰਿਵਾਰਕ ਪਿਛੋਕੜ ਦਾ ਖੁਲਾਸਾ ਨਹੀਂ ਕੀਤਾ ਸੀ ਕਿਉਂਕਿ ਮਾਰਦਕਈ ਨੇ ਉਸ ਨੂੰ ਅਜਿਹਾ ਦੱਸਣ ਤੋਂ ਮਨ੍ਹਾ ਕੀਤਾ ਸੀ।

11ਮਾਰਦਕਈ ਹਰ ਰੋਜ਼ ਹਰਮ ਦੇ ਵਿਹੜੇ ਦੇ ਕੋਲ ਅੱਗੇ-ਪਿੱਛੇ ਇਹ ਜਾਣਨ ਲਈ ਜਾਂਦਾ ਸੀ ਕਿ ਏਸਤੇਰ ਕਿਵੇਂ ਹੈ ਅਤੇ ਉਸ ਨਾਲ ਕੀ ਹੋ ਰਿਹਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.