ਏਸਤੇਰ 3

ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਦਾਖ਼ਰਸ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।

Esther 3:15 (UKJV) The posts went out, being hastened by the king's commandment, and the decree was given in Shushan the palace. And the king and Haman sat down to drink; but the city Shushan was perplexed.

13ਰਾਜੇ ਦੇ ਸਾਰੇ ਪ੍ਰਾਂਤਾਂ ਵਿੱਚ ਸੰਦੇਸ਼ਵਾਹਕਾਂ ਦੁਆਰਾ ਸਾਰੇ ਯਹੂਦੀਆਂ ਦੇ ਨੌਜਵਾਨਾਂ, ਬੁੱਢਿਆਂ, ਔਰਤਾਂ ਅਤੇ ਬੱਚਿਆਂ ਨੂੰ ਇੱਕ ਹੀ ਦਿਨ, ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ, ਸਾਰੇ ਯਹੂਦੀਆਂ ਨੂੰ ਮਾਰਨ ਅਤੇ ਨਾਸ਼ ਕਰਨ ਦੇ ਹੁਕਮਨਾਮੇ ਨਾਲ ਭੇਜਿਆ ਗਿਆ। ਉਹ ਦਿਨ ਆਦਰ ਮਹੀਨੇ ਦੇ ਜੋ ਕਿ ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਦੇ ਦਿਨ ਤੇ ਆਇਆ, ਅਤੇ ਇਸ ਦਿਨ ਨੂੰ ਇਹ ਹੁਕਮ ਹੋਇਆ ਕਿ ਯਹੂਦੀਆਂ ਦਾ ਸਭ ਕੁਝ ਧਨ-ਮਾਲ ਲੁੱਟ ਲਿਆ ਜਾਵੇ।

14ਹੁਕਮਨਾਮੇ ਦੀ ਇੱਕ ਨਕਲ ਹਰ ਸੂਬੇ ਵਿੱਚ ਕਾਨੂੰਨ ਵਜੋਂ ਜਾਰੀ ਕੀਤੀ ਜਾਣੀ ਸੀ ਅਤੇ ਹਰ ਕੌਮ ਦੇ ਲੋਕਾਂ ਨੂੰ ਦੱਸੀ ਜਾਣੀ ਸੀ ਤਾਂ ਜੋ ਉਹ ਉਸ ਦਿਨ ਲਈ ਤਿਆਰ ਰਹਿਣ।

15ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਦਾਖ਼ਰਸ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.