ਏਸਤੇਰ 3

ਜਦੋਂ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਟੇਕਦਾ ਹੈ ਅਤੇ ਨਾ ਹੀ ਉਸ ਦਾ ਆਦਰ ਕਰਦਾ ਹੈ ਤਾਂ ਉਹ ਗੁੱਸੇ ਵਿੱਚ ਆ ਗਿਆ।

Esther 3:5 (UKJV) And when Haman saw that Mordecai bowed not, nor did him reverence, then was Haman full of wrath.

3ਤਦ ਰਾਜੇ ਦੇ ਦਰਵਾਜ਼ੇ ਉੱਤੇ ਸ਼ਾਹੀ ਅਧਿਕਾਰੀਆਂ ਨੇ ਮਾਰਦਕਈ ਨੂੰ ਪੁੱਛਿਆ, “ਤੂੰ ਰਾਜੇ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈ?”

4ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।

5ਜਦੋਂ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਟੇਕਦਾ ਹੈ ਅਤੇ ਨਾ ਹੀ ਉਸ ਦਾ ਆਦਰ ਕਰਦਾ ਹੈ ਤਾਂ ਉਹ ਗੁੱਸੇ ਵਿੱਚ ਆ ਗਿਆ।

6ਫਿਰ ਵੀ ਇਹ ਜਾਣ ਕੇ ਕਿ ਮਾਰਦਕਈ ਕਿਹੜੀ ਜਾਤੀ ਦਾ ਹੈ, ਉਸ ਨੇ ਸਿਰਫ ਮਾਰਦਕਈ ਨੂੰ ਮਾਰਨ ਦੇ ਵਿਚਾਰ ਨੂੰ ਹੀ ਨਹੀਂ ਕੀਤਾ ਸਗੋਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।

7ਰਾਜਾ ਅਹਸ਼ਵੇਰੋਸ਼ ਦੇ ਬਾਰ੍ਹਵੇਂ ਸਾਲ ਦੇ ਪਹਿਲੇ ਮਹੀਨੇ ਨੀਸਾਨ ਵਿੱਚ ਹਾਮਾਨ ਨੇ ਇੱਕ ਖਾਸ ਦਿਨ ਅਤੇ ਮਹੀਨੇ ਦੀ ਚੋਣ ਕਰਨ ਦੇ ਉਦੇਸ਼ ਨਾਲ ਆਪਣੀ ਹਾਜ਼ਰੀ ਵਿੱਚ ਪਰਚੀਆਂ ਪਾਈਆਂ ਗਈਆਂ ਫਿਰ ਬਾਰ੍ਹਵਾਂ ਮਹੀਨਾ ਚੁਣਿਆ ਗਿਆ ਸੀ, ਜੋ ਕਿ ਅਦਾਰ ਦਾ ਮਹੀਨਾ ਸੀ। (ਉਨ੍ਹਾਂ ਦਿਨਾਂ ਵਿੱਚ, ਗੁਣੇ ਪੁਰ ਕਹਿਲਾਉਂਦੇ ਸਨ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.