13ਤਦ ਮਾਰਦਕਈ ਨੇ ਏਸਤੇਰ ਨੂੰ ਇਹ ਉੱਤਰ ਭੇਜਿਆ, “ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਰਾਜ ਮਹਿਲ ਵਿੱਚ ਰਹਿਣ ਦੇ ਕਾਰਨ ਤੂੰ ਹੋਰ ਸਾਰੇ ਯਹੂਦੀਆਂ ਵਿੱਚੋਂ ਬਚ ਜਾਵੇਂਗੀ।
14ਕਿਉਂਕਿ ਜੇ ਤੂੰ ਇਸ ਸਮੇਂ ਚੁੱਪ ਰਹੀ ਤਾਂ ਕਿਸੇ ਨਾ ਕਿਸੇ ਤਰ੍ਹਾਂ ਯਹੂਦੀਆਂ ਦੀ ਰਿਹਾਈ ਅਤੇ ਛੁਟਕਾਰਾ ਹੋ ਹੀ ਜਾਵੇਗਾ, ਪਰ ਤੂੰ ਆਪਣੇ ਪਿਤਾ ਦੇ ਘਰਾਣੇ ਸਮੇਤ ਨਾਸ ਹੋ ਜਾਵੇਂਗੀ। ਕੀ ਪਤਾ ਕਿ ਤੂੰ ਅਜਿਹੇ ਔਖੇ ਸਮੇਂ ਲਈ ਹੀ ਮਹਿਲ ਵਿੱਚ ਪਹੁੰਚੀ ਹੈ?”
15ਤਦ ਏਸਤੇਰ ਨੇ ਮਾਰਦਕਈ ਨੂੰ ਇਹ ਉੱਤਰ ਭੇਜਿਆ:
16“ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜੇ ਦੇ ਕੋਲ ਅੰਦਰ ਜਾਵਾਂਗੀ ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”
17ਤਾਂ ਮਾਰਦਕਈ ਚਲਾ ਗਿਆ ਅਤੇ ਏਸਤੇਰ ਦੀਆਂ ਸਾਰੀਆਂ ਹਿਦਾਇਤਾਂ ਪੂਰੀਆਂ ਕੀਤੀਆਂ।