5ਤਦ ਏਸਤੇਰ ਨੇ ਰਾਜੇ ਦੇ ਖੁਸਰਿਆਂ ਵਿੱਚੋਂ ਇੱਕ ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਉਹ ਪਤਾ ਕਰੇ ਕਿ ਮਾਰਦਕਈ ਨੂੰ ਕੀ ਪਰੇਸ਼ਾਨੀ ਹੈ ਅਤੇ ਇਸ ਦਾ ਕੀ ਕਾਰਨ ਹੈ?
6ਇਸ ਲਈ ਹਥਾਕ ਪਾਤਸ਼ਾਹ ਦੇ ਦਰਵਾਜ਼ੇ ਦੇ ਸਾਹਮਣੇ ਸ਼ਹਿਰ ਦੇ ਖੁੱਲ੍ਹੇ ਚੌਂਕ ਵਿੱਚ ਮਾਰਦਕਈ ਕੋਲ ਗਿਆ।
7ਮਾਰਦਕਈ ਨੇ ਉਸ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਨਾਲ ਵਾਪਰਿਆ ਸੀ, ਜਿਸ ਵਿੱਚ ਉਹ ਰਕਮ ਵੀ ਸ਼ਾਮਲ ਸੀ ਜੋ ਹਾਮਾਨ ਨੇ ਯਹੂਦੀਆਂ ਦੇ ਨਾਸ਼ ਲਈ ਸ਼ਾਹੀ ਖ਼ਜ਼ਾਨੇ ਵਿੱਚ ਦੇਣ ਦਾ ਇਕਰਾਰ ਕੀਤਾ ਸੀ।
8ਫਿਰ ਯਹੂਦੀਆਂ ਨੂੰ ਨਾਸ ਕਰਨ ਦਾ ਜੋ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਸੀ, ਉਸ ਦੀ ਇੱਕ ਨਕਲ ਵੀ ਉਸ ਨੇ ਹਥਾਕ ਨੂੰ ਦਿੱਤੀ ਕਿ ਉਹ ਏਸਤੇਰ ਨੂੰ ਵਿਖਾਵੇ ਅਤੇ ਉਸ ਨੂੰ ਸਭ ਕੁਝ ਦੱਸੇ ਅਤੇ ਏਸਤੇਰ ਲਈ ਇਹ ਹੁਕਮ ਦਿੱਤਾ ਕਿ ਉਹ ਰਾਜਾ ਦੇ ਕੋਲ ਜਾ ਕੇ ਉਸ ਦੇ ਅੱਗੇ ਆਪਣੀ ਜਾਤੀ ਦੇ ਲੋਕਾਂ ਦੇ ਲਈ ਮਿੰਨਤ ਅਤੇ ਬੇਨਤੀ ਕਰੇ।
9ਹਥਾਕ ਵਾਪਸ ਗਿਆ ਅਤੇ ਏਸਤੇਰ ਨੂੰ ਮਾਰਦਕਈ ਦੀਆਂ ਗੱਲਾਂ ਦੱਸੀਆਂ।