9ਹਾਮਾਨ ਉਸ ਦਿਨ ਖੁਸ਼ ਅਤੇ ਉੱਚੇ ਜੋਸ਼ ਨਾਲ ਬਾਹਰ ਗਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਰਾਜੇ ਦੇ ਦਰਵਾਜ਼ੇ ਉੱਤੇ ਵੇਖਿਆ ਅਤੇ ਦੇਖਿਆ ਕਿ ਉਹ ਉਸ ਦੀ ਹਾਜ਼ਰੀ ਵਿੱਚ ਨਾ ਤਾਂ ਉੱਠਿਆ ਅਤੇ ਨਾ ਹੀ ਡਰਿਆ, ਤਾਂ ਉਹ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।
10ਫਿਰ ਵੀ, ਹਾਮਾਨ ਨੇ ਆਪਣੇ ਆਪ ਨੂੰ ਰੋਕ ਲਿਆ ਅਤੇ ਘਰ ਚਲਾ ਗਿਆ। ਅਤੇ ਉਸ ਨੇ ਆਪਣੇ ਦੋਸਤਾਂ ਅਤੇ ਆਪਣੀ ਪਤਨੀ ਜ਼ਰੇਸ਼ ਨੂੰ ਆਪਣੇ ਕੋਲ ਬੁਲਾ ਲਿਆ।
11ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।
12“ਹਾਮਾਨ ਨੇ ਇਹ ਵੀ ਕਿਹਾ, ਰਾਣੀ ਏਸਤੇਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।
13ਪਰ ਜਦੋਂ ਤੱਕ ਮੈਂ ਉਸ ਯਹੂਦੀ ਮਾਰਦਕਈ ਨੂੰ ਰਾਜੇ ਦੇ ਦਰਵਾਜ਼ੇ ਉੱਤੇ ਬੈਠਾ ਵੇਖਦਾ ਹਾਂ, ਇਹ ਸਭ ਕੁਝ ਮੈਨੂੰ ਸੰਤੁਸ਼ਟੀ ਨਹੀਂ ਦਿੰਦਾ।”