ਏਸਤੇਰ 5

“ਹਾਮਾਨ ਨੇ ਇਹ ਵੀ ਕਿਹਾ, ਰਾਣੀ ਏਸਤੇਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।

Esther 5:12 (UKJV) Haman said moreover, Yea, Esther the queen did let no man come in with the king unto the banquet that she had prepared but myself; and tomorrow am I invited unto her also with the king.

10ਫਿਰ ਵੀ, ਹਾਮਾਨ ਨੇ ਆਪਣੇ ਆਪ ਨੂੰ ਰੋਕ ਲਿਆ ਅਤੇ ਘਰ ਚਲਾ ਗਿਆ। ਅਤੇ ਉਸ ਨੇ ਆਪਣੇ ਦੋਸਤਾਂ ਅਤੇ ਆਪਣੀ ਪਤਨੀ ਜ਼ਰੇਸ਼ ਨੂੰ ਆਪਣੇ ਕੋਲ ਬੁਲਾ ਲਿਆ।

11ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।

12“ਹਾਮਾਨ ਨੇ ਇਹ ਵੀ ਕਿਹਾ, ਰਾਣੀ ਏਸਤੇਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।

13ਪਰ ਜਦੋਂ ਤੱਕ ਮੈਂ ਉਸ ਯਹੂਦੀ ਮਾਰਦਕਈ ਨੂੰ ਰਾਜੇ ਦੇ ਦਰਵਾਜ਼ੇ ਉੱਤੇ ਬੈਠਾ ਵੇਖਦਾ ਹਾਂ, ਇਹ ਸਭ ਕੁਝ ਮੈਨੂੰ ਸੰਤੁਸ਼ਟੀ ਨਹੀਂ ਦਿੰਦਾ।”

14ਉਸ ਦੀ ਪਤਨੀ ਜ਼ਰੇਸ਼ ਅਤੇ ਉਸ ਦੇ ਸਾਰੇ ਮਿੱਤਰਾਂ ਨੇ ਉਸ ਨੂੰ ਆਖਿਆ, “ਪੰਜਾਹ ਹੱਥ ਦੀ ਉਚਾਈ ਤੱਕ ਇੱਕ ਖੰਭਾ ਲਗਾਓ ਅਤੇ ਸਵੇਰੇ ਪਾਤਸ਼ਾਹ ਨੂੰ ਮਾਰਦਕਈ ਨੂੰ ਸੂਲੀ ਉੱਤੇ ਚੜ੍ਹਾਉਣ ਲਈ ਕਹੋ। ਫ਼ੇਰ ਰਾਜੇ ਦੇ ਨਾਲ ਦਾਅਵਤ ਵਿੱਚ ਜਾਓ ਅਤੇ ਆਨੰਦ ਮਾਣੋ।” ਇਸ ਸੁਲਾਹ ਨੇ ਹਾਮਾਨ ਨੂੰ ਬਹੁਤ ਖ਼ੁਸ਼ ਕੀਤਾ ਅਤੇ ਉਸ ਨੇ ਖੰਭੇ ਨੂੰ ਖੜ੍ਹਾ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.