ਏਸਤੇਰ 5

ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜਨ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।”

Esther 5:8 (UKJV) If I have found favour in the sight of the king, and if it please the king to grant my petition, and to perform my request, let the king and Haman come to the banquet that I shall prepare for them, and I will do tomorrow as the king has said.

6ਜਦੋਂ ਉਹ ਦਾਅਵਤ ਵਿੱਚ ਸ਼ਰਾਬ ਪੀਣ ਲਈ ਬੈਠ ਗਏ, ਤਾਂ ਰਾਜੇ ਨੇ ਏਸਤੇਰ ਨੂੰ ਪੁੱਛਿਆ, “ਤੇਰੀ ਕੀ ਮੰਗ ਹੈ, ਤਾਂ ਜੋ ਇਹ ਪੂਰੀ ਹੋ ਸਕੇ? ਤੇਰੀ ਕੀ ਇੱਛਾ ਹੈ? ਜੇਕਰ ਇਹ ਮੇਰੇ ਰਾਜ ਦੇ ਅੱਧੇ ਹਿੱਸੇ ਹੈ, ਤਾਂ ਇਹ ਦਿੱਤਾ ਜਾਵੇਗਾ।”

7ਏਸਤੇਰ ਨੇ ਉੱਤਰ ਦੇ ਕੇ ਕਿਹਾ, “ਮੇਰੀ ਬੇਨਤੀ ਅਤੇ ਜੋ ਮੈਂ ਮੰਗਦੀ ਹਾਂ ਉਹ ਇਹ ਹੈ:

8ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜਨ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।”

9ਹਾਮਾਨ ਉਸ ਦਿਨ ਖੁਸ਼ ਅਤੇ ਉੱਚੇ ਜੋਸ਼ ਨਾਲ ਬਾਹਰ ਗਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਰਾਜੇ ਦੇ ਦਰਵਾਜ਼ੇ ਉੱਤੇ ਵੇਖਿਆ ਅਤੇ ਦੇਖਿਆ ਕਿ ਉਹ ਉਸ ਦੀ ਹਾਜ਼ਰੀ ਵਿੱਚ ਨਾ ਤਾਂ ਉੱਠਿਆ ਅਤੇ ਨਾ ਹੀ ਡਰਿਆ, ਤਾਂ ਉਹ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।

10ਫਿਰ ਵੀ, ਹਾਮਾਨ ਨੇ ਆਪਣੇ ਆਪ ਨੂੰ ਰੋਕ ਲਿਆ ਅਤੇ ਘਰ ਚਲਾ ਗਿਆ। ਅਤੇ ਉਸ ਨੇ ਆਪਣੇ ਦੋਸਤਾਂ ਅਤੇ ਆਪਣੀ ਪਤਨੀ ਜ਼ਰੇਸ਼ ਨੂੰ ਆਪਣੇ ਕੋਲ ਬੁਲਾ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.