ਏਸਤੇਰ 5

ਹਾਮਾਨ ਉਸ ਦਿਨ ਖੁਸ਼ ਅਤੇ ਉੱਚੇ ਜੋਸ਼ ਨਾਲ ਬਾਹਰ ਗਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਰਾਜੇ ਦੇ ਦਰਵਾਜ਼ੇ ਉੱਤੇ ਵੇਖਿਆ ਅਤੇ ਦੇਖਿਆ ਕਿ ਉਹ ਉਸ ਦੀ ਹਾਜ਼ਰੀ ਵਿੱਚ ਨਾ ਤਾਂ ਉੱਠਿਆ ਅਤੇ ਨਾ ਹੀ ਡਰਿਆ, ਤਾਂ ਉਹ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।

Esther 5:9 (UKJV) Then went Haman forth that day joyful and with a glad heart: but when Haman saw Mordecai in the king's gate, that he stood not up, nor moved for him, he was full of indignation against Mordecai.

7ਏਸਤੇਰ ਨੇ ਉੱਤਰ ਦੇ ਕੇ ਕਿਹਾ, “ਮੇਰੀ ਬੇਨਤੀ ਅਤੇ ਜੋ ਮੈਂ ਮੰਗਦੀ ਹਾਂ ਉਹ ਇਹ ਹੈ:

8ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜਨ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।”

9ਹਾਮਾਨ ਉਸ ਦਿਨ ਖੁਸ਼ ਅਤੇ ਉੱਚੇ ਜੋਸ਼ ਨਾਲ ਬਾਹਰ ਗਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਰਾਜੇ ਦੇ ਦਰਵਾਜ਼ੇ ਉੱਤੇ ਵੇਖਿਆ ਅਤੇ ਦੇਖਿਆ ਕਿ ਉਹ ਉਸ ਦੀ ਹਾਜ਼ਰੀ ਵਿੱਚ ਨਾ ਤਾਂ ਉੱਠਿਆ ਅਤੇ ਨਾ ਹੀ ਡਰਿਆ, ਤਾਂ ਉਹ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।

10ਫਿਰ ਵੀ, ਹਾਮਾਨ ਨੇ ਆਪਣੇ ਆਪ ਨੂੰ ਰੋਕ ਲਿਆ ਅਤੇ ਘਰ ਚਲਾ ਗਿਆ। ਅਤੇ ਉਸ ਨੇ ਆਪਣੇ ਦੋਸਤਾਂ ਅਤੇ ਆਪਣੀ ਪਤਨੀ ਜ਼ਰੇਸ਼ ਨੂੰ ਆਪਣੇ ਕੋਲ ਬੁਲਾ ਲਿਆ।

11ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.