ਏਸਤੇਰ 6

ਉਸ ਰਾਤ ਰਾਜਾ ਸੌਂ ਨਾ ਸਕਿਆ। ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।

Esther 6:1 (UKJV) On that night could not the king sleep, and he commanded to bring the book of records of the chronicles; and they were read before the king.

1ਉਸ ਰਾਤ ਰਾਜਾ ਸੌਂ ਨਾ ਸਕਿਆ। ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।

2ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।

3ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.