ਏਸਤੇਰ 6

ਤਾਂ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”

Esther 6:11 (UKJV) Then took Haman the apparel and the horse, and arrayed Mordecai, and brought him on horseback through the street of the city, and proclaimed before him, Thus shall it be done unto the man whom the king delights to honour.

9ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਬੋਲਿਆ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ‘ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!’ ”

10ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ।”

11ਤਾਂ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”

12ਇਸ ਤੋਂ ਬਾਅਦ ਮਾਰਦਕਈ ਪਾਤਸ਼ਾਹ ਦੇ ਦਰਵਾਜ਼ੇ ਵੱਲ ਮੁੜਿਆ। ਪਰ ਹਾਮਾਨ ਸੋਗ ਨਾਲ ਸਿਰ ਢੱਕ ਕੇ ਘਰ ਨੂੰ ਆਇਆ,

13ਅਤੇ ਆਪਣੀ ਪਤਨੀ ਜ਼ਰੇਸ਼ ਅਤੇ ਆਪਣੇ ਸਾਰੇ ਦੋਸਤਾਂ ਨੂੰ ਜੋ ਕੁਝ ਉਸ ਨਾਲ ਵਾਪਰਿਆ ਸੀ, ਦੱਸ ਦਿੱਤਾ। ਉਸ ਦੇ ਸਲਾਹਕਾਰਾਂ ਅਤੇ ਉਸ ਦੀ ਪਤਨੀ ਜ਼ੇਰਸ਼ ਨੇ ਉਸ ਨੂੰ ਆਖਿਆ, ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.