ਏਸਤੇਰ 6

ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।

Esther 6:2 (UKJV) And it was found written, that Mordecai had told of Bigthana and Teresh, two of the king's chamberlains, the keepers of the door, who sought to lay hand on the king Ahasuerus.

1ਉਸ ਰਾਤ ਰਾਜਾ ਸੌਂ ਨਾ ਸਕਿਆ। ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।

2ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।

3ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”

4ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.