2ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਅਧਿਕਾਰੀਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।
3ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”
4ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।
5ਉਸ ਦੇ ਸੇਵਾਦਾਰਾਂ ਨੇ ਉੱਤਰ ਦਿੱਤਾ, “ਹਾਮਾਨ ਵਿਹੜੇ ਵਿੱਚ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ।”
6ਜਦੋਂ ਹਾਮਾਨ ਅੰਦਰ ਗਿਆ ਤਾਂ ਰਾਜੇ ਨੇ ਉਸ ਨੂੰ ਪੁੱਛਿਆ, “ਜਿਸ ਆਦਮੀ ਦਾ ਆਦਰ ਕਰਨਾ ਰਾਜਾ ਨੂੰ ਚੰਗਾ ਲੱਗਦਾ ਹੈ ਉਸ ਲਈ ਕੀ ਕੀਤਾ ਜਾਵੇ?” ਹੁਣ ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ, “ਅਜਿਹਾ ਕੌਣ ਹੈ ਰਾਜਾ ਜਿਸ ਦਾ ਮੇਰੇ ਨਾਲੋਂ ਵੱਧ ਆਦਰ ਕਰੇ?”