ਏਸਤੇਰ 6

ਉਸ ਦੇ ਸੇਵਾਦਾਰਾਂ ਨੇ ਉੱਤਰ ਦਿੱਤਾ, “ਹਾਮਾਨ ਵਿਹੜੇ ਵਿੱਚ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ।”

Esther 6:5 (UKJV) And the king's servants said unto him, Behold, Haman stands in the court. And the king said, Let him come in.

3ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”

4ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।

5ਉਸ ਦੇ ਸੇਵਾਦਾਰਾਂ ਨੇ ਉੱਤਰ ਦਿੱਤਾ, “ਹਾਮਾਨ ਵਿਹੜੇ ਵਿੱਚ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ।”

6ਜਦੋਂ ਹਾਮਾਨ ਅੰਦਰ ਗਿਆ ਤਾਂ ਰਾਜੇ ਨੇ ਉਸ ਨੂੰ ਪੁੱਛਿਆ, “ਜਿਸ ਆਦਮੀ ਦਾ ਆਦਰ ਕਰਨਾ ਰਾਜਾ ਨੂੰ ਚੰਗਾ ਲੱਗਦਾ ਹੈ ਉਸ ਲਈ ਕੀ ਕੀਤਾ ਜਾਵੇ?” ਹੁਣ ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ, “ਅਜਿਹਾ ਕੌਣ ਹੈ ਰਾਜਾ ਜਿਸ ਦਾ ਮੇਰੇ ਨਾਲੋਂ ਵੱਧ ਆਦਰ ਕਰੇ?”

7ਤਾਂ ਹਾਮਾਨ ਨੇ ਰਾਜੇ ਨੂੰ ਉੱਤਰ ਦਿੱਤਾ, “ਜਿਸ ਮਨੁੱਖ ਦਾ ਆਦਰ ਕਰਨ ਵਿੱਚ ਰਾਜਾ ਪ੍ਰਸੰਨ ਹੁੰਦਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.